ਪਟਿਆਲਾ, 29 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਵਿੱਚ ਮੰਗ ਕੀਤੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ ਵਿਖੇ ਸਥਾਪਿਤ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ। ਜਦਕਿ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਤੁਸੀਂ ਭਾਰਤ ਦੀਆਂ ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ‘ਤੇ ਪਹਿਰਾ ਦੇਵੋਗੇ।ਦੋ ਪੰਨਿਆਂ ਦੀ ਚਿੱਠੀ ਵਿੱਚ ਉਨ੍ਹਾਂ ਨੇ ਕਈ ਗੱਲਾਂ ਨੂੰ ਗੰਭੀਰਤਾ ਨਾਲ ਉਠਾਇਆ ਹੈ।
Ex PM ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ ਵਿਖੇ ਬਣਾਈ ਜਾਵੇ, ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ