ਕਿਸਾਨਾਂ ਨੇ ਹਾਈਵੇ ਕੀਤੇ ਬੰਦ

ਪੰਜਾਬ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਅੱਜ ਪੰਜਾਬ ਬੰਦ ਹੈ। ਕਿਸਾਨਾਂ ਨੇ ਸਵੇਰੇ 7 ਵਜੇ ਹਾਈਵੇਅ ਬੰਦ ਕਰ ਦਿੱਤੇ। ਕਿਸਾਨ ਅੰਮ੍ਰਿਤਸਰ-ਦਿੱਲੀ ਅਤੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਜਾਮ ਲਗਾ ਕੇ ਬੈਠੇ ਹਨ।
ਇਸ ਦੇ ਨਾਲ ਹੀ 10 ਵਜੇ ਤੋਂ ਬੱਸਾਂ ਵੀ ਬੰਦ ਹੋ ਜਾਣਗੀਆਂ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਸੂਬੇ ‘ਚ 52 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਇਸ ਦੌਰਾਨ ਬਾਜ਼ਾਰ ਅਤੇ ਅਦਾਰੇ ਵੀ ਬੰਦ ਰਹਿਣਗੇ।
ਹਾਲਾਂਕਿ, ਐਮਰਜੈਂਸੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਜੇਕਰ ਕਿਸੇ ਦਾ ਕੋਈ ਇਮਤਿਹਾਨ, ਇੰਟਰਵਿਊ ਆਦਿ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।