ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਬੱਸ ਪਲਟੀ, 10 ਯਾਤਰੀ ਜ਼ਖਮੀ

ਪੰਜਾਬ

ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ 5 ‘ਤੇ ਜਾਵਲੀ ਨੇੜੇ ਇਕ ਨਿੱਜੀ ਵੋਲਵੋ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਹਾਦਸੇ ਵਿੱਚ 10 ਯਾਤਰੀ ਜ਼ਖ਼ਮੀ ਹੋ ਗਏ। ਇਸ ਸੜਕ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਮਿਲੀ ਜਾਣਕਾਰੀ ਅਨੁਸਾਰ ਸਵੇਰੇ 7 ਵਜੇ ਚੰਡੀਗੜ੍ਹ ਤੋਂ ਸ਼ਿਮਲਾ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਜਾਵਲੀ ਨੇੜੇ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਗਈ।
ਬੱਸ ਵਿੱਚ ਕਰੀਬ 35 ਯਾਤਰੀ ਸਵਾਰ ਸਨ। ਚਸ਼ਮਦੀਦਾਂ ਮੁਤਾਬਕ ਤੇਜ਼ ਰਫ਼ਤਾਰ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਬੱਸ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਬੱਸ ਹਾਈਵੇਅ ‘ਤੇ ਪਲਟ ਗਈ। ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਚਾਇਆ ਗਿਆ ਅਤੇ ਜ਼ਖਮੀ ਯਾਤਰੀਆਂ ਨੂੰ ਤੁਰੰਤ ਪਰਵਾਣੂ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।