ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਦਰਾਣੀ-ਜਠਾਣੀ ਦੀ ਮੌਤ

ਪੰਜਾਬ

ਕਪੂਰਥਲਾ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਕਪੂਰਥਲਾ ‘ਚ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਅਤੇ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸੁਭਾਨਪੁਰ ਦੇ ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਬੀਐਨਐਸ ਦੀਆਂ ਧਾਰਾਵਾਂ ਤਹਿਤ ਕਾਰ ਚਾਲਕ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮ੍ਰਿਤਕ ਔਰਤਾਂ ਦੀ ਪਛਾਣ ਨੀਲਮ ਕੁਮਾਰੀ (30 ਸਾਲ) ਪਤਨੀ ਕੁਲਵਿੰਦਰ ਸਿੰਘ ਅਤੇ ਸੀਮਾ ਰਾਣੀ (27 ਸਾਲ) ਪਤਨੀ ਮਲਕੀਤ ਸਿੰਘ ਵਾਸੀ ਗੁਰੂ ਰਵਿਦਾਸ ਨਗਰ, ਜਲੰਧਰ ਵਜੋਂ ਹੋਈ ਹੈ। ਦੋਵੇਂ ਮ੍ਰਿਤਕ ਔਰਤਾਂ ਦਰਾਣੀ-ਜਠਾਣੀ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।