ਚੰਡੀਗੜ੍ਹ, 30 ਦਸੰਬਰ, ਦੇਸ਼ ਕਲਿੱਕ ਬਿਓਰੋ :
ਕਿਸਾਨੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਸੜਕਾਂ ਅਤੇ ਰੇਲ ਪਾਟਰੀ ਉਤੇ ਆਵਾਜਾਈ ਨੂੰ ਪੂਰਨ ਤੌਰ ਉਤੇ ਬੰਦ ਕੀਤਾ ਜਾਵੇਗਾ। ਉਤਰੀ ਰੇਲਵੇ ਨੇ 150 ਟਰੇਨਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿੰਨਾਂ ਵਿਚ ਦਿੱਲੀ ਅਤੇ ਵੈਸਣੂ ਦੇਵੀ ਸਮੇਤ 3 ਬੰਦੇ ਭਾਰਤ ਐਕਸਪ੍ਰੈਸਲ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਅਤੇ ਅਜਮੇਰ ਵਿੱਚ ਚੱਲਣ ਵਾਲੀ ਵੰਦੇ ਭਾਰਤ ਦੀ ਦੂਰੀ ਨੂੰ ਘੱਟ ਕੀਤਾ ਗਿਆ ਹੈ।