ਭਾਕਿਯੂ ਏਕਤਾ ਡਕੌਂਦਾ ਨੇ ਦਰਜਨਾਂ ਥਾਵਾਂ ਤੇ ਆਵਾਜਾਈ ਰੋਕ ਕੇ ਆਪਣੀਆਂ ਮੰਗਾਂ ਲਈ ਕੀਤੀ ਆਵਾਜ਼ ਬੁਲੰਦ

ਪੰਜਾਬ

4 ਜਨਵਰੀ ਨੂੰ ਐੱਸਕੇਐੱਮ ਦੇ ਸੱਦੇ ਤੇ ਟੋਹਾਣਾ ਕਾਨਫਰੰਸ  ਵਿੱਚ ਸ਼ਾਮਿਲ ਹੋਣਗੇ ਵੱਡੇ ਜਥੇ: ਮਨਜੀਤ ਧਨੇਰ 

9 ਜਨਵਰੀ ਨੂੰ ਮੋਗਾ ਵਿਖੇ ਵਿਸ਼ਾਲ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਵਿੱਚ ਹੁੰਮ ਹੁੰਮਾ ਕੇ ਪਹੁੰਚਾਂਗੇ: ਹਰਨੇਕ ਮਹਿਮਾ 

ਦਲਜੀਤ ਕੌਰ 

ਚੰਡੀਗੜ੍ਹ, 30 ਦਸੰਬਰ, 2024: ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਪੰਜਾਬ ਵਿੱਚ ਦਰਜਨਾਂ ਥਾਵਾਂ ਤੇ ਸੜਕਾਂ ਰੋਕ ਕੇ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਗਈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਅੱਜ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਜਥੇਬੰਦੀ ਨੇ ਮੰਗ ਕੀਤੀ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਤੁਰੰਤ ਗੱਲਬਾਤ ਸ਼ੁਰੂ ਕਰੇ, ਦਿੱਲੀ ਜਾਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਤੇ ਜਬਰ ਬੰਦ ਕਰੇ ਅਤੇ ਐਮਐਸਪੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਮੰਨੇ। 

ਜਥੇਬੰਦੀ ਦੇ ਹੈਡ ਕੁਆਰਟਰ ਤੇ ਦੁਪਹਿਰ 1 ਵਜੇ ਤੱਕ ਮਿਲੀ ਰਿਪੋਰਟ ਅਨੁਸਾਰ ਜਥੇਬੰਦੀ ਨੇ ਬਠਿੰਡਾ ਜ਼ਿਲ੍ਹੇ ਵਿੱਚ ਲਹਿਰਾ ਮੁਹੱਬਤ, ਫਾਜ਼ਿਲਕਾ ਜ਼ਿਲ੍ਹੇ ਵਿੱਚ ਜਲਾਲਾਬਾਦ, ਜਿਲਾ ਫਰੀਦਕੋਟ ਦਾ ਪਿੰਡ ਰਾਮੂਵਾਲਾ ਡੇਲਿਆਂਵਾਲੀ ਵਿਖੇ ਜਾਮ ਲਾਇਆ ਗਿਆ। ਮਾਨਸਾ ਬੱਸ ਸਟੈਂਡ ਦੇ ਨੇੜੇ ਠੀਕਰੀ ਵਾਲਾ ਚੌਂਕ ਅਤੇ ਬਰੇਟਾ, ਮੁਕਤਸਰ ਸਾਹਿਬ ਜਿਲੇ ਵਿੱਚ ਬਨਵਾਲਾ ਅਨੂੰ ਵਿਖੇ, ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰ ਸਹਾਏ ਬਲਾਕ ਨੇ ਗੋਲੂ ਕੇ ਮੋੜ ਅਤੇ ਘੱਲ ਕਲਾਂ ਬਲਾਕ ਨੇ ਵਾੜਾ ਭਾਈ ਕਾ ਪਿੰਡ ਵਿਖੇ ਪ੍ਰਦਰਸ਼ਨ ਕਰਕੇ ਜਾਮ ਲਾਏ। ਫਿਰੋਜ਼ਪੁਰ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕਰਕੇ ਦੁਕਾਨਦਾਰਾਂ ਨੂੰ ਬੰਦ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ , ਫਰੀਦਕੋਟ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਅਤੇ ਫਿਰੋਜ਼ਪੁਰ ਦੀ ਸੱਤ ਨੰਬਰ ਚੁੰਗੀ ਕੋਲ ਜਾਮ ਲਾਇਆ ਗਿਆ। ਬਰਨਾਲਾ ਜ਼ਿਲੇ ਦੇ ਮਹਿਲ ਕਲਾਂ ਵਿਖੇ ਰੋਸ ਮਾਰਚ ਕਰਕੇ ਅਰਥੀ ਫੂਕੀ, ਮਲੇਰਕੋਟਲਾ ਦੀ ਤਹਿਸੀਲ ਅਮਰਗੜ੍ਹ ਵਿਖੇ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਭਦੌੜ ਵਿਖੇ ਅਰਥੀਆਂ ਫੂਕੀਆਂ ਗਈਆਂ ਅਤੇ ਜਾਮ ਲਾਏ ਗਏ।

ਵਿਰੋਧ ਪ੍ਰਦਰਸ਼ਨਾਂ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਵਿਰੁੱਧ ਅਤੇ ਰਹਿੰਦੀਆਂ ਮੰਗਾਂ ਦੀ ਪ੍ਰਾਪਤੀ ਲਈ 04 ਜਨਵਰੀ 2025 ਨੂੰ ਹਰਿਆਣਾ ਦੇ ਟੋਹਾਣਾ ਸ਼ਹਿਰ ਵਿਖੇ ਵਿਸ਼ਾਲ ਕਿਸਾਨ ਕਾਨਫਰੰਸ ਕਰਨ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਕਿਸਾਨ ਕਾਨਫਰੰਸ ਵਿੱਚ ਪੂਰੇ ਜ਼ੋਰ ਨਾਲ ਸ਼ਮੂਲੀਅਤ ਕਰੇਗੀ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 09 ਜਨਵਰੀ 2025 ਨੂੰ ਮੋਗਾ ਵਿਖੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖ਼ਿਲਾਫ਼, ਕਿਸਾਨਾਂ ਦੀ ਕਰਜ਼ਾ ਮੁਕਤੀ, ਐਮਐਸਪੀ ਤੇ ਸਾਰੀਆਂ ਫਸਲਾਂ ਦੀ ਖ੍ਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਦਿੱਲੀ ਅੰਦੋਲਨ ਵੇਲੇ ਦੀਆਂ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕੀਤੀ ਜਾ ਰਹੀ ਵਿਸ਼ਾਲ ਕਿਸਾਨ ਕਾਨਫਰੰਸ ਵਿੱਚ ਵੀ ਵੱਧ ਤੋਂ ਵੱਧ ਸ਼ਮੂਲੀਅਤ ਕਰੇਗੀ।

ਅੱਜ ਦੇ ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਫਰੀਦਕੋਟ, ਕਪੂਰਥਲਾ, ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫਿਰੋਜ਼ਪੁਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੁਲਵੰਤ ਸਿੰਘ ਕਿਸ਼ਨਗੜ, ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਲਾਧੂਕਾ, ਮੱਖਣ ਸਿੰਘ ਭੈਣੀ ਬਾਘਾ, ਬੀਬੀ ਅੰਮ੍ਰਿਤਪਾਲ ਕੌਰ, ਜਗਤਾਰ ਸਿੰਘ ਦੇਹੜਕਾ, ਜਗੀਰ ਸਿੰਘ ਫਿਰੋਜ਼ਪੁਰ, ਜਸਕਰਨ ਸਿੰਘ ਮੋਰਾਂਵਾਲੀ, ਕੁਲਵੰਤ ਸਿੰਘ ਮਾਨ, ਹਰਵਿੰਦਰ ਸਿੰਘ ਕੋਟਲੀ, ਹਰਮੀਤ ਸਿੰਘ ਫਾਜ਼ਿਲਕਾ, ਰਣਧੀਰ ਸਿੰਘ ਭੱਟੀਵਾਲ, ਲਖਵੀਰ ਸਿੰਘ ਅਕਲੀਆ, ਗੁਰਦੀਪ ਸਿੰਘ ਖੁੱਡੀਆਂ, ਸੁਖਚੈਨ ਸਿੰਘ ਰਾਜੂ, ਬੂਟਾ ਖਾਨ ਮਲੇਰ ਕੋਟਲਾ, ਰਾਣਾ ਹਰਜਿੰਦਰ ਸਿੰਘ ਸੈਦੋਵਾਲ, ਗੁਲਜਾਰ ਸਿੰਘ ਕਬਰਵੱਛਾ ਅਤੇ ਜੁਗਰਾਜ ਸਿੰਘ ਹਰਦਾਸਪੁਰਾ ਤੋ ਇਲਾਵਾ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਦੇ ਆਗੂਆਂ ਨੇ ਕਰਦਿਆਂ ਮੋਦੀ ਹਕੂਮਤ ਦੀ ਖੇਤੀ/ਪੇਂਡੂ ਸੱਭਿਆਚਾਰ ਨੂੰ ਵਿਸ਼ਵ ਵਪਾਰ ਸੰਸਥਾ ਦੀਆਂ ਸ਼ਰਤਾਂ ਤਹਿਤ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਅਤੇ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।