ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਸੋਮਵਾਰ ਨੂੰ ਪੰਜਾਬ ਬੰਦ ਰਹੇਗਾ। ਬੰਦ ਨੂੰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਮੁਲਾਜ਼ਮਾਂ, ਵਪਾਰੀਆਂ ਤੇ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ।
ਇਹ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਦੌਰਾਨ ਬੱਸਾਂ, ਰੇਲ ਗੱਡੀਆਂ, ਆਟੋ ਅਤੇ ਟੈਕਸੀਆਂ ਨਹੀਂ ਚੱਲਣਗੀਆਂ। ਸੂਬੇ ‘ਚ 52 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਦੇ ਰੂਟ ਬਦਲੇ ਗਏ ਹਨ। ਇਸ ਦੌਰਾਨ ਬਾਜ਼ਾਰ ਅਤੇ ਅਦਾਰੇ ਵੀ ਬੰਦ ਰਹਿਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ।
ਜੇਕਰ ਕਿਸੇ ਦਾ ਕੋਈ ਇਮਤਿਹਾਨ, ਇੰਟਰਵਿਊ ਆਦਿ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾਵੇਗਾ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੀ ਅਲਰਟ ਮੋਡ ‘ਤੇ ਹੈ।
ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੇ ਸਮਰਥਨ ਵਿੱਚ ਅੱਜ ਪੰਜਾਬ ਬੰਦ, ਐਮਰਜੈਂਸੀ ਸੇਵਾਵਾਂ ਨੂੰ ਛੂਟ