ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ‘ਚ ਸ਼ਿਫਟ ਕਰਨ ਦੀ ਕੋਸ਼ਿਸ਼, ਪੁਲਿਸ ਖਨੌਰੀ ਪਹੁੰਚੀ

ਪੰਜਾਬ

ਖਨੌਰੀ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਖਨੌਰੀ ਬਾਰਡਰ ‘ਤੇ 35 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਯਤਨਸ਼ੀਲ ਹੈ। ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੋਂ ਪਹਿਲਾਂ ਡੱਲੇਵਾਲ ਨੂੰ ਅਸਥਾਈ ਹਸਪਤਾਲ ਵਿੱਚ ਤਬਦੀਲ ਕਰਨ ਲਈ ਕਿਹਾ ਹੈ। ਅਜਿਹਾ ਨਾ ਹੋਣ ’ਤੇ ਮੁੱਖ ਸਕੱਤਰ ਅਤੇ ਡੀਜੀਪੀ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾ ਸਕਦਾ ਹੈ। ਇਸ ‘ਤੇ ਕੱਲ ਯਾਨੀ 31 ਦਸੰਬਰ ਨੂੰ ਮੁੜ ਸੁਣਵਾਈ ਹੋਵੇਗੀ।
ਬੀਤੇ ਕੱਲ੍ਹ 29 ਦਸੰਬਰ ਨੂੰ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਸੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।