ਸ਼ਿਮਲਾ, 30 ਦਸੰਬਰ, ਦੇਸ਼ ਕਲਿਕ ਬਿਊਰੋ :
ਹਿਮਾਚਲ ਦੇ ਸ਼ਿਮਲਾ ਜ਼ਿਲੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਕੁਫਰੀ ‘ਚ ਪੰਜਾਬ ਤੋਂ ਆਏ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ‘ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਤਿੰਨੋਂ ਜ਼ਖ਼ਮੀਆਂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਨੇ ਪੰਜਾਬ ਤੋਂ ਆਏ ਚਾਰ ਸੈਲਾਨੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਐਤਵਾਰ ਸ਼ਾਮ ਕਰੀਬ 4 ਵਜੇ ਬਰਫ ਵਾਲੇ ਬੂਟ ਬਦਲਣ ਨੂੰ ਲੈ ਕੇ ਸੈਲਾਨੀਆਂ ਅਤੇ ਸਥਾਨਕ ਸੈਰ-ਸਪਾਟਾ ਕਾਰੋਬਾਰੀਆਂ ਵਿਚਾਲੇ ਝਗੜਾ ਹੋ ਗਿਆ। ਇਹ ਝਗੜਾ ਹੱਥੋਪਾਈ ਵਿੱਚ ਬਦਲ ਗਿਆ ਅਤੇ ਸੈਲਾਨੀਆਂ ਨੇ ਸਥਾਨਕ ਲੋਕਾਂ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ।
Published on: ਦਸੰਬਰ 30, 2024 10:05 ਪੂਃ ਦੁਃ