ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

Punjab

ਫਰੀਦਕੋਟ, 31 ਦਸੰਬਰ, ਦੇਸ਼ ਕਲਿੱਕ ਬਿਓਰੋ 

ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣਾ ਜਰੂਰੀ ਹੈ। ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਟ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰਜ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਖੂਹ ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜਮੀਨੀ ਲੈਵਲ ਤੋਂ 0.50*0.50*0.60 ਮੀਟਰ (0.30 ਮੀਟਰ ਜਮੀਨੀ ਲੇਬਲ ਤੋਂ ਉਪਰ ਅਤੇ 0.30 ਮੀਟਰ ਜਮੀਨੀ ਲੇਬਲ ਤੋਂ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜਮੀ ਹੈ। ਖੂਹ/ਬੋਰਵੈਲ ਨੂੰ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੋਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਰੰਮਤ ਹੋਣ ਉਪਰੰਤ ਜਮੀਨੀ ਲੈਵਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿੱਚ ਖੁੱਲਾ ਨਾ ਛੱਡਿਆ ਜਾਵੇ। ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਨਾਲ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨ ਚਾਹੀਦਾ ਹੈ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ ਰੇਖ ਤੋਂ ਬਿਨ੍ਹਾਂ ਨਹੀਂ ਕਰਵਾਏਗਾ। ਪੇਂਡੂ ਇਲਾਕੇ ਵਿੱਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜਨ ਸਿਹਤ ਵਿਭਾਗ, ਭੂਮੀ ਰੱਖਿਆ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿੱਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨਿਆ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵੱਲੋਂ ਆਪਣੇ ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿੱਚ ਰਿਕਾਰਡ ਦੇ ਤੌਰ ਤੇ ਰੱਖੀ ਜਾਵੇਗੀ ਅਤੇ ਇੱਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਰੀਦਕੋਟ ਨੂੰ ਭੇਜੀ ਜਾਵੇਗੀ। ਉਨ੍ਹਾਂ ਵੱਲੋਂ ਇਸ ਸਬੰਧੀ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕੀਤੀ ਜਾਵੇਗੀ। ਇਹ ਹੁਕਮ 23 ਫਰਵਰੀ 2025 ਤੱਕ ਲਾਗੂ ਰਹੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।