ਦਿਲਜੀਤ ਦੋਸਾਂਝ ਦਾ ਲੁਧਿਆਣਾ ਵਿਖੇ ਸ਼ੋਅ ਅੱਜ, 50 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਸੰਭਾਵਨਾ

ਪੰਜਾਬ ਮਨੋਰੰਜਨ

ਲੁਧਿਆਣਾ, 31 ਦਸੰਬਰ, ਦੇਸ਼ ਕਲਿਕ ਬਿਊਰੋ :
ਅੱਜ ਲੁਧਿਆਣਾ ਵਿੱਚ ਨਵੇਂ ਸਾਲ ਦਾ ਜਸ਼ਨ ਕੁਝ ਖਾਸ ਹੋਣ ਵਾਲਾ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਦਿਲ ਲਿਊਮਿਨਿਟੀ ਟੂਰ’ ਦਾ ਫਾਈਨਲ ਸਮਾਰੋਹ ਅੱਜ ਪੀਏਯੂ ਗਰਾਊਂਡ ਦੇ ਫੁੱਟਬਾਲ ਸਟੇਡੀਅਮ ਵਿੱਚ ਹੋਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਰੀਬ 3500 ਪੁਲਿਸ ਮੁਲਾਜ਼ਮ ਅਤੇ 800 ਨਿੱਜੀ ਸੁਰੱਖਿਆ ਕਰਮੀ ਤਾਇਨਾਤ ਕੀਤੇ ਜਾ ਰਹੇ ਹਨ।
ਸ਼ੋਅ ‘ਚ ਲਗਭਗ 50 ਹਜ਼ਾਰ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਸ਼ੋਅ ਦੀਆਂ ਤਿਆਰੀਆਂ ਪਿਛਲੇ ਇੱਕ ਹਫ਼ਤੇ ਤੋਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ। ਦਿਲਜੀਤ ਵਲੋਂ ਕੁੱਲ ਖਰਚਾ 20.65 ਲੱਖ ਰੁਪਏ ਪ੍ਰਸ਼ਾਸਨ ਨੂੰ ਅਦਾ ਕੀਤਾ ਜਾ ਰਿਹਾ ਹੈ। ਅੱਜ ਪੁਲਿਸ ਲਈ ਕਾਨੂੰਨ ਵਿਵਸਥਾ ਬਣਾਈ ਰੱਖਣਾ ਵੱਡੀ ਚੁਣੌਤੀ ਹੋਵੇਗੀ।
ਇਸ ਦੇ ਨਾਲ ਹੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਿਸ਼ੇਸ਼ ਟਰੈਫਿਕ ਪਲਾਨ ਵੀ ਬਣਾਇਆ ਗਿਆ ਹੈ ਤਾਂ ਜੋ ਫਿਰੋਜ਼ਪੁਰ ਰੋਡ ‘ਤੇ ਜਾਮ ਨਾ ਲੱਗੇ। ਇਸ ਦੇ ਲਈ ਪੁਲਿਸ ਨੇ ਸਮਾਰੋਹ ਦੀਆਂ ਟਿਕਟਾਂ ਦੀ ਸ਼੍ਰੇਣੀ ਅਨੁਸਾਰ ਪਾਰਕਿੰਗ ਦੀ ਸੂਚੀ ਜਾਰੀ ਕੀਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।