ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਢ ਨੇ ਜ਼ੋਰ ਫੜਿਆ, ਸੀਤ ਲਹਿਰ ਤੇ ਧੁੰਦ ਦੀ ਚਿਤਾਵਨੀ ਜਾਰੀ

ਪੰਜਾਬ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿਕ ਬਿਊਰੋ :
ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਠੰਢ ਲਗਾਤਾਰ ਜ਼ੋਰ ਫੜ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਵਿਚਕਾਰ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦੇਖੀ ਗਈ।
ਇਸ ਦੇ ਨਾਲ ਹੀ ਸਵੇਰ ਤੱਕ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਦੇ ਨੇੜੇ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦਾ ਦਿਨ ਦਾ ਤਾਪਮਾਨ ਆਮ ਨਾਲੋਂ 5 ਡਿਗਰੀ ਘੱਟ ਹੈ।ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਜਾਂ ਇਸ ਤੋਂ ਵੀ ਘੱਟ ਤੱਕ ਜਾ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਪਹਿਲੀ ਜਨਵਰੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪਰ 6 ਜਨਵਰੀ ਦੇ ਆਸ-ਪਾਸ ਦੋ ਪੱਛਮੀ ਗੜਬੜੀਆਂ ਸਰਗਰਮ ਹੋ ਰਹੀਆਂ ਹਨ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਰੇਂਜ ‘ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਪਹਾੜਾਂ ‘ਤੇ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ‘ਚ ਮੈਦਾਨੀ ਇਲਾਕਿਆਂ ‘ਚ ਫਿਰ ਤੋਂ ਠੰਡ ਵਧਣ ਦੀ ਉਮੀਦ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।