ਚੰਡੀਗੜ੍ਹ: 31 ਦਸੰਬਰ, ਦੇਸ਼ ਕਲਿੱਕ ਬਿਓਰੋ
ਕੜਾਕੇ ਦੀ ਪੈ ਰਹੀ ਠੰਢ ਦੇ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋ ਗਈਆਂ ਹਨ। ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।
ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਬਦਲ ਜਾਣਗੇ ਕਈ ਨਿਯਮ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਠੰਡ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਪ੍ਰੰਤੂ ਪਹਾੜਾਂ ਉਤੇ ਪੈ ਰਹੀ ਬਰਫ ਅਤੇ ਪਿਛਲੇ ਦਿਨੀਂ ਕਈ ਥਾਵਾਂ ਉਤੇ ਪਏ ਗੜਿਆਂ ਕਾਰਨ ਠੰਡ ਵੱਧ ਗਈ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਦਾ ਵਾਧਾ 7 ਜਨਵਰੀ ਤੱਕ ਕੀਤਾ ਗਿਆ ਹੈ।