ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਖਨੌਰੀ ਬਾਰਡਰ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਲਈ 3 ਦਿਨਾਂ ਦੀ ਮੋਹਲਤ ਦਿੱਤੀ ਹੈ। ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਸ ‘ਤੇ ਸੁਣਵਾਈ ਕੀਤੀ।
ਜਿਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਕਿ ਕੱਲ੍ਹ ਪੰਜਾਬ ਬੰਦ ਸੀ, ਜਿਸ ਕਾਰਨ ਆਵਾਜਾਈ ਨਹੀਂ ਚੱਲੀ। ਇਸ ਤੋਂ ਇਲਾਵਾ ਇਕ ਵਿਚੋਲੇ ਨੇ ਵੀ ਦਰਖਾਸਤ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਜੇਕਰ ਯੂਨੀਅਨ ਦਖਲ ਦਿੰਦੀ ਹੈ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ।
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ 28 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।
Published on: ਦਸੰਬਰ 31, 2024 11:35 ਪੂਃ ਦੁਃ