ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ :
ਕੜਾਕੇ ਦੀ ਪੈ ਰਹੀ ਠੰਢ ਦੇ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋ ਸਕਦੀਆਂ ਹਨ। ਪੰਜਾਬ ਸਰਕਾਰ ਵੱਲੋਂ ਠੰਡ ਕਾਰਨ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਪ੍ਰੰਤੂ ਪਹਾੜਾਂ ਉਤੇ ਪੈ ਰਹੀ ਬਰਫ ਅਤੇ ਪਿਛਲੇ ਦਿਨੀਂ ਕਈ ਥਾਵਾਂ ਉਤੇ ਪਏ ਗੜ੍ਹੇਆਂ ਕਾਰਨ ਠੰਡ ਵੱਧ ਗਈ ਹੈ। ਸੂਤਰਾਂ ਅਨੁਸਾਰ ਸਕੂਲਾਂ ਵਿੱਚ ਛੁੱਟੀਆਂ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅੱਜ ਪੱਤਰ ਜਾਰੀ ਹੋ ਸਕਦਾ ਹੈ।
Published on: ਦਸੰਬਰ 31, 2024 12:36 ਬਾਃ ਦੁਃ