ਜੰਮੂ: 2 ਜਨਵਰੀ, ਦੇਸ਼ ਕਲਿੱਕ ਬਿਓਰੋ
ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਤਿੰਨ ਦੋਸਤਾਂ ਦੀ ਜ਼ੰਮੂ ਕਸ਼ਮੀਰ ਦੇ ਡੋਡਾ ਜ਼ਿਲੇ ‘ਚ ਦਮ ਘੁੱਟਣ ਕਾਰਨ ਮੌਤ ਹੋ ਗਈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਨਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੋ ਸਕਦੀ ਹੈ। ਪੁਲਿਸ ਦੇ ਅਨੁਸਾਰ ਇੱਕ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਆਪਣੇ ਦੋ ਦੋਸਤਾਂ ਨਾਲ ਡੋਡਾ ਨਵਾਂ ਸਾਲ ਮਨਾਉਣ ਲਈ ਗਿਆ ਸੀ ਪਰ ਉਹ ਫੋਨ ਨਹੀਂ ਚੁੱਕ ਰਿਹਾ। ਪੁਲਿਸ ਫੋਨ ਲੋਕੇਸ਼ਨ ਦੇ ਆਧਾਰ ‘ਤੇ ਗੈਸਟ ਹਾਉਸ ਪਹੁੰਚੀ ਜਿ਼ਥੇ ਉਨਾਂ ਨੇ ਕਮਰਾ ਬੁੱਕ ਕਰਵਾਇਆ ਸੀ। ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਹੋਈਆਂ ਸਨ, ਦੋ ਦੀਆਂ ਬੈੱਡ ਉੱਪਰ ਤੇ ਇੱਕ ਦੀ ਲਾਸ਼ ਬਾਥਰੂਮ ਵਿੱਚ ਪਈ ਮਿਲੀ। ਮ੍ਰਿਤਕਾਂ ਦੀ ਪਹਿਚਾਣ ਸਨੀ ਚੌਧਰੀ, ਮੁਕੇਸ਼ ਕੁਮਾਰ ਤੇ ਆਸ਼ੂਤੋਸ਼ ਵਜੋਂ ਹੋਈ ਹੈ। ਮੁਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਜਿਸ ਕਮਰੇ ਵਿੱਚ ਇਹ ਨੌਜਵਾਨ ਠਹਿਰੇ ਹੋਏ ਸਨ, ਉਸ ਵਿੱਚ ਕੋਈ ਰੋਸ਼ਨਦਾਨ ਬਗੈਰਾ ਨਹੀਂ ਸੀ ਅਤੇ ਕਮਰੇ ਵਿੱਚ ਅੰਗੀਠੀ ਸੀ। ਜਿਸ ਤੋਂ ਨੌਜਵਾਨਾਂ ਦੀ ਮੌਤ ਦਮ ਘੁੱਟਣ ਨਾਲ ਹੋਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਲੱਗੇਗਾ।
ਨਵਾਂ ਸਾਲ ਮਨਾਉਣ ਗਏ ਤਿੰਨ ਦੋਸਤਾਂ ਦੀ ਦਮ ਘੁੱਟਣ ਕਾਰਨ ਮੌਤ