ਅੰਮ੍ਰਿਤਸਰ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਨਵੇਂ ਸਾਲ ਦੇ ਮੌਕੇ ‘ਤੇ ਬਾਲੀਵੁੱਡ ਸਟਾਰ ਸੁਨੀਲ ਸ਼ੈੱਟੀ ਆਪਣੀ ਪਤਨੀ ਮਾਨਾ ਸ਼ੈੱਟੀ ਨਾਲ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਤਾਰੀਫ਼ ਕੀਤੀ।
ਸੁਨੀਲ ਸ਼ੈੱਟੀ ਹਰ ਸਾਲ ਹਰਿਮੰਦਰ ਸਾਹਿਬ ਮੱਥਾ ਟੇਕਣ ਆਉਂਦੇ ਹਨ। ਉਨ੍ਹਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹਿੰਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਅਸੀਂ ਨਵੇਂ ਸਾਲ ਦੀ ਦੋ ਤਰੀਕ ਨੂੰ ਹੀ ਆਏ ਹਾਂ ਇਸ ਲਈ ਹੁਣ ਪੂਰਾ ਸਾਲ ਚੰਗਾ ਰਹੇਗਾ। ਸੁਨੀਲ ਸ਼ੈਟੀ ਨੇ ਪਹਿਲਾਂ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ, ਫਿਰ ਅਰਦਾਸ ਕੀਤੀ ਅਤੇ ਫਿਰ ਕੀਰਤਨ ਸਰਵਣ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਬਾਹਰ ਆ ਕੇ ਆਪਣੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਖਿਚਵਾਈਆਂ।
Published on: ਜਨਵਰੀ 2, 2025 3:46 ਬਾਃ ਦੁਃ