ਸਿੱਖਿਆ ਵਿਭਾਗ ਪੰਜਾਬ ਵਲੋਂ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਨਵਾਂ MENU ਜਾਰੀ

ਸਿੱਖਿਆ \ ਤਕਨਾਲੋਜੀ

ਪਾਲਣਾ ਨਾ ਕਰਨ ਵਾਲੇ ਸਕੂਲ ਮੁਖੀਆਂ ‘ਤੇ ਹੋਵੇਗੀ ਕਾਰਵਾਈ
ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਸਰਦੀ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਕੜਾਹ ਅਤੇ ਖੀਰ ਵੀ ਮਿਲੇਗੀ। ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੀਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੀਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਬਦਲਾਅ ਕੀਤੇ ਜਾਣਗੇ।
ਇਸ ਤੋਂ ਪਹਿਲਾਂ ਬੱਚਿਆਂ ਨੂੰ ਫਲ ਦੇਣ ਦਾ ਫੈਸਲਾ ਕੀਤਾ ਗਿਆ ਸੀ। ਉਸ ਸਮੇਂ ਵਿਭਾਗ ਦਾ ਤਰਕ ਸੀ ਕਿ ਇਸ ਨਾਲ ਜਿੱਥੇ ਬੱਚਿਆਂ ਨੂੰ ਸਰੀਰਕ ਤੌਰ ‘ਤੇ ਫਾਇਦਾ ਹੋਵੇਗਾ, ਉੱਥੇ ਹੀ ਕਿਸਾਨਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਜੇਕਰ ਕਿਸੇ ਵੀ ਸਥਾਨ ‘ਤੇ ਨਿਰਧਾਰਤ ਮੀਨੂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਕੂਲ ਮੁਖੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਦੇ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਨਾਲ ਹੀ, ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਾਰੇ ਖਾਣੇ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਰੱਖੇ ਹੋਏ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।