ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਵਿੱਚ ਅਦਾਲਤ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਖ਼ਤ ਰੁਖ਼ ਦਿਖਾਇਆ।ਅਦਾਲਤ ਨੇ ਕਿਹਾ ਕਿ ਜਾਣਬੁੱਝ ਕੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਦੇ ਵਰਤ ਤੋੜਨ ਲਈ ਨਹੀਂ ਕਿਹਾ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਤੁਹਾਡਾ ਰਵੱਈਆ ਸੁਲ੍ਹਾ-ਸਫ਼ਾਈ ਕਰਵਾਉਣ ਦਾ ਨਹੀਂ ਹੈ। ਕੁਝ ਅਖੌਤੀ ਕਿਸਾਨ ਆਗੂ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ।
ਡੱਲੇਵਾਲ ਨੇ ਐਡਵੋਕੇਟ ਗੁਨਿੰਦਰ ਕੌਰ ਗਿੱਲ ਰਾਹੀਂ ਕੇਸ ਵਿੱਚ ਧਿਰ ਬਣਨ ਲਈ ਪਟੀਸ਼ਨ ਵੀ ਦਾਇਰ ਕੀਤੀ ਸੀ। ਇਸ ‘ਤੇ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਇਸ ਨੂੰ ਟਕਰਾਅ ਨਾ ਸਮਝਿਆ ਜਾਵੇ। ਅਸੀਂ ਸਾਬਕਾ ਜੱਜਾਂ ਦੀ ਇੱਕ ਕਮੇਟੀ ਬਣਾਈ ਹੈ, ਜੋ ਉੱਥੇ ਮੌਜੂਦ ਹਨ, ਇਸ ਲਈ ਅਸੀਂ ਕਿਸਾਨਾਂ ਨਾਲ ਸਿੱਧੀ ਗੱਲ ਨਹੀਂ ਕਰ ਸਕਦੇ।
ਅਦਾਲਤ ਨੇ ਇਹ ਵੀ ਕਿਹਾ ਕਿ ਸਾਨੂੰ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਹੁਕਮਾਂ ਦੀ ਪਾਲਣਾ ਰਿਪੋਰਟ ਚਾਹੀਦੀ ਹੈ। ਸੁਣਵਾਈ ਦੌਰਾਨ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰ ਸਨ।
ਹੁਣ 6 ਜਨਵਰੀ (ਸੋਮਵਾਰ) ਨੂੰ ਡੱਲੇਵਾਲ ਮਾਮਲੇ ਅਤੇ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਵੇਗੀ।
ਸੁਪਰੀਮ ਕੋਰਟ ਨੇ ਜਗਜੀਤ ਡੱਲੇਵਾਲ ਸੰਬੰਧੀ ਪੰਜਾਬ ਸਰਕਾਰ ਨੂੰ ਦਿਖਾਇਆ ਸਖ਼ਤ ਰੁਖ਼