ਨਵੀਂ ਦਿੱਲੀ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਅਲਾਟ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਨੇ ਡਾ: ਸਿੰਘ ਦੇ ਪਰਿਵਾਰ ਨੂੰ ਯਾਦਗਾਰ ਲਈ ਕੁਝ ਥਾਵਾਂ ਦਾ ਸੁਝਾਅ ਦਿੱਤਾ ਹੈ।
ਪਰਿਵਾਰ ਵੱਲੋਂ ਜਗ੍ਹਾ ਦੀ ਚੋਣ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਗਾਂਧੀ-ਨਹਿਰੂ ਪਰਿਵਾਰ ਦੀਆਂ ਸਮਾਧਾਂ ਨੇੜੇ ਡਾ: ਸਿੰਘ ਦੀ ਯਾਦਗਾਰ ਬਣਾਏ ਜਾਣ ਦੀ ਸੰਭਾਵਨਾ ਹੈ।
ਯਾਦਗਾਰ ਲਈ ਡੇਢ ਏਕੜ ਜ਼ਮੀਨ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਸ਼ਹਿਰੀ ਵਿਕਾਸ ਮੰਤਰਾਲੇ ਦੇ ਅਧਿਕਾਰੀਆਂ ਨੇ ਰਾਜਘਾਟ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਦਾ ਦੌਰਾ ਵੀ ਕੀਤਾ ਹੈ।
ਨਵੀਂ ਨੀਤੀ ਅਨੁਸਾਰ ਜ਼ਮੀਨ ਸਿਰਫ਼ ਟਰੱਸਟ ਨੂੰ ਹੀ ਅਲਾਟ ਕੀਤੀ ਜਾ ਸਕਦੀ ਹੈ। ਇਸ ਲਈ ਪਹਿਲਾਂ ਟਰੱਸਟ ਬਣਾਉਣਾ ਹੋਵੇਗਾ। ਜ਼ਮੀਨ ਲਈ ਟਰੱਸਟ ਹੀ ਅਪਲਾਈ ਕਰੇਗਾ।
Ex PM ਡਾ: ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਲਈ ਕਾਰਵਾਈ ਸ਼ੁਰੂ