ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਨਗਰ ਕੌਂਸਲ ਚੋਣਾਂ ਤੋਂ ਬਾਅਦ ਅੱਜ ਵੀਰਵਾਰ ਨੂੰ ਪੰਜਾਬ ਭਾਜਪਾ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਵਿਜੇ ਰੂਪਾਨੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ਮੀਟਿੰਗ ਵਿੱਚ ਚੋਣਾਂ ਦੇ ਨਤੀਜਿਆਂ ਬਾਰੇ ਚਰਚਾ ਕੀਤੀ ਜਾਵੇਗੀ। ਨਾਲ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ।
ਭਾਜਪਾ ਦੀ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਕਿਸਾਨ ਅੰਦੋਲਨ ਆਪਣੇ ਸਿਖਰ ‘ਤੇ ਹੈ। ਅਜਿਹੇ ‘ਚ ਭਾਜਪਾ ‘ਤੇ ਸਵਾਲ ਵੀ ਉੱਠ ਰਹੇ ਹਨ। ਪਿੱਛੇ ਜਿਹੇ ਪੰਜਾਬ ਬੰਦ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਭਾਜਪਾ ਆਗੂਆਂ ਨੂੰ ਘੇਰਨ ਦੀ ਗੱਲ ਕਹੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਸਾਡੇ ਨਾਲ ਗੱਲ ਕਰੇ।
Published on: ਜਨਵਰੀ 2, 2025 9:42 ਪੂਃ ਦੁਃ