ਚੰਡੀਗੜ੍ਹ, 2 ਜਨਵਰੀ, ਦੇਸ਼ ਕਲਿਕ ਬਿਊਰੋ :
ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣਗੇ। ਇਹ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮਾਘੀ ਦੇ ਮੇਲੇ ਦੌਰਾਨ ਕੀਤਾ ਜਾਵੇਗਾ।
ਇਸ ਮੌਕੇ ‘ਤੇ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ ਜਾਣੀ ਹੈ, ਜਿਸ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਰੈਲੀ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਦੇ ਕਰੀਬੀ ਪਾਰਟੀ ਦਾ ਐਲਾਨ ਕਰਨਗੇ।
ਅੰਮ੍ਰਿਤਪਾਲ ਸਿੰਘ ਦੇ ਇਸ ਕਦਮ ਨੇ ਖੇਤਰੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ।
Published on: ਜਨਵਰੀ 2, 2025 3:41 ਬਾਃ ਦੁਃ