ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੀ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਮੁਹਿੰਮ ਅੱਜ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ ਸ਼ੁਰੂ ਹੋਵੇਗੀ। ਇਹ ਮੁਹਿੰਮ 26 ਜਨਵਰੀ ਨੂੰ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਸਥਾਨ ਮਹੂ, ਮੱਧ ਪ੍ਰਦੇਸ਼ ਵਿੱਚ ਸਮਾਪਤ ਹੋਵੇਗੀ।
ਇਹ ਮੁਹਿੰਮ 27 ਦਸੰਬਰ ਤੋਂ ਸ਼ੁਰੂ ਹੋਣੀ ਸੀ। 1924 ‘ਚ ਹੋਏ ਕਾਂਗਰਸ ਦੇ ਬੇਲਾਗਵੀ ਸੈਸ਼ਨ ਦੇ 100 ਸਾਲ ਪੂਰੇ ਹੋਣ ‘ਤੇ ਪਾਰਟੀ ਨੇ 26 ਅਤੇ 27 ਦਸੰਬਰ ਨੂੰ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਸੀ।
ਸੈਸ਼ਨ ਨਿਰਧਾਰਿਤ ਮਿਤੀ ਨੂੰ ਸ਼ੁਰੂ ਹੋ ਗਿਆ ਸੀ ਪਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਸੈਸ਼ਨ ਰੱਦ ਕਰ ਦਿੱਤਾ ਗਿਆ ਸੀ। ਨਾਲ ਹੀ ਮੁਹਿੰਮ ਦੀ ਮਿਤੀ ਵੀ ਅੱਗੇ ਵਧਾ ਦਿੱਤੀ ਗਈ ਸੀ।
ਮੁਹਿੰਮ ਬਾਰੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਸੀ ਕਿ ਮਹਾਤਮਾ ਗਾਂਧੀ ਦੀ ਵਿਰਾਸਤ ਅਤੇ ਸੰਵਿਧਾਨ ਨੂੰ ਬਚਾਉਣ ਲਈ ਹਰ ਬਲਾਕ, ਜ਼ਿਲ੍ਹੇ ਅਤੇ ਸੂਬੇ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਜੇਕਰ ਲੋੜ ਪਈ ਤਾਂ ਇਹ ਮੁਹਿੰਮ 26 ਜਨਵਰੀ ਤੋਂ ਬਾਅਦ ਵੀ ਜਾਰੀ ਰੱਖੀ ਜਾ ਸਕਦੀ ਹੈ।
ਕਾਂਗਰਸ ਦੀ ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਮੁਹਿੰਮ ਅੱਜ ਤੋਂ ਦੇਸ਼ ਭਰ ‘ਚ ਹੋਵੇਗੀ ਸ਼ੁਰੂ