ਨਵੀਂ ਦਿੱਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋ
ਅਮਰੀਕਾ ਦੇ ਕੈਲੀਫੋਰਨੀਆ ‘ਚ ਇਕ ਜਹਾਜ਼ ਵਪਾਰਕ ਇਮਾਰਤ ਦੀ ਛੱਤ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 2 ਦੀ ਮੌਤ ਹੋ ਗਈ 18 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਜਹਾਜ਼ ਨੇ ਔਰੇਂਜ ਕਾਉਂਟੀ ਦੇ ਫੁਲਰਟਨ ਮਿਊਂਸਪਲ ਏਅਰਪੋਰਟ ਤੋਂ ਉਡਾਣ ਭਰੀ ਸੀ ਅਤੇ ਉਡਾਣ ਭਰਨ ਦੇ 2 ਮਿੰਟਾਂ ਦੇ ਅੰਦਰ ਹੀ ਹਾਦਸਾਗ੍ਰਸਤ ਹੋ ਗਿਆ। ਇਹ ਏਰੀਆ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਨਾਲ ਘਿਰਿਆ ਹੋਇਆ ਹੈ। ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਮਾਰਤ ‘ਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਪੁਲਿਸ ਅਤੇ ਫਾਇਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਅੱਗ ‘ਤੇ ਕਾਬੂ ਪਾਇਆ ਅਤੇ ਆਲੇ-ਦੁਆਲੇ ਦੇ ਕਾਰੋਬਾਰਾਂ ਨੂੰ ਖਾਲੀ ਕਰਵਾਇਆ।
Published on: ਜਨਵਰੀ 3, 2025 1:05 ਬਾਃ ਦੁਃ