ਖੇਡ ਮੰਡਰਾਲੇ ਵੱਲੋਂ ਖੇਡ ਪੁਰਸਕਾਰ- 2024 ਦਾ ਐਲਾਨ

ਖੇਡਾਂ


ਹਰਮਨਪ੍ਰੀਤ ਤੇ ਮਨੂ ਭਾਕਰ ਸਮੇਤ 4 ਖਿਡਾਰੀਆਂ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਅਵਾਰਡ
ਨਵੀਂ ਦਿੱਲੀ: 3 ਜਨਵਰੀ, ਦੇਸ਼ ਕਲਿੱਕ ਬਿਓਰੋ
ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਮੰਤਰਾਲੇ ਵੱਲੋਂ ਓਲੰਪਿਕ ਡਬਲ ਮੈਡਲ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ, ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼, ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਾ ਐਥਲੀਟ ਖਿਡਾਰੀ ਪ੍ਰਵੀਨ ਕੁਮਾਰ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।
ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਤੋਂ ਇਲਾਵਾ 5 ਕੋਚਾਂ ਨੂੰ ਦਰੋਣਾਚਾਰੀਆ ਪੁਰਸਕਾਰ ਮਿਲੇਗਾ, ਜਿਨ੍ਹਾਂ ‘ਚੋਂ 2 ਲਾਈਫ ਟਾਈਮ ਅਚੀਵਮੈਂਟ ਲਈ ਹਨ। ਅਰਜੁਨ ਐਵਾਰਡ 34 ਖਿਡਾਰੀਆਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 17 ਪੈਰਾ-ਐਥਲੀਟ ਹਨ, ਜਦੋਂ ਕਿ 2 ਲਾਈਫ ਟਾਈਮ ਅਚੀਵਮੈਂਟ ਲਈ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।