ਮੋਹਾਲੀ, 3 ਜਨਵਰੀ, ਦੇਸ਼ ਕਲਿੱਕ ਬਿਓਰੋ :
ਡਿਊਟੀ ਦੌਰਾਨ ਕਾਰ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ। ਡਿਊਟੀ ਦੌਰਾਨ ਲਾਪਰਵਾਹੀ ਕਰਦੇ ਦੇ ਹੋਏ ਇੰਸਪੈਕਟਰ ਭੁਪਿੰਦਰ ਸਿੰਘ ਆਪਣੀ ਕਾਰ ਵਿੱਚ ਸੋ ਗਿਆ ਸੀ।
ਅਚਨਚੇਤ ਮੋਹਾਲੀ ਦੇ ਐਸਐਸਪੀ ਦੀਪਕ ਪਾਰੀਕ ਸਵੇਰੇ ਹੀ ਤਿੰਨ ਵਜੇ ਚੈਕਿੰਗ ਕਰਦੇ ਸਮੇਂ ਜਦੋਂ ਪਹੁੰਚੇ ਤਾਂ ਇੰਸਪੈਕਟਰ ਕਾਰ ਵਿਚ ਸੁੱਤਾ ਪਿਆ ਸੀ। ਐਸਐਸਪੀ ਦੀਪਕ ਪਾਰੀਕ ਵੱਲੋਂ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਨਾਲ ਲੱਗਦੀਆਂ ਨਾਕੇਬੰਦੀਆਂ ਦਾ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਲਾਈਨ ਵਿੱਚ ਤਾਇਨਾਤ ਇੰਸਪੈਕਟਰ ਭੁਪਿੰਦਰ ਸਿੰਘ ਜੋ ਚੈਕਿੰਗ ਪੋਸਟ ਉਤੇ ਤਾਇਨਾਤ ਸੀ ਆਪਣੀ ਕਾਰ ਵਿੱਚ ਸੁੱਤਾ ਪਿਆ ਸੀ। ਇਸ ਤੋਂ ਬਾਅਦ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ।
ਐਸਐਸਪੀ ਨੇ ਕਿਹਾ ਕਿ ਡਿਊਟੀ ਵਿਚ ਅਜਿਹੀ ਅਣਗਹਿਲੀ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸੁਚੇਤ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ।