ਨਵੀਂ ਦਿੱਲੀ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਤੋਂ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਲਵੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਅਤੇ ਕਦੋਂ ਕਿਸ ਸੀਟ ‘ਤੇ ਬੈਠਾ; ਅਜਿਹੀ ਜਾਣਕਾਰੀ ਲਈ ਜਾਵੇਗੀ।
ਇਹ ਡੇਟਾ 5 ਸਾਲਾਂ ਲਈ ਸਟੋਰ ਕੀਤਾ ਜਾਵੇਗਾ। ਲੋੜ ਪੈਣ ਉੱਤੇ ਇਸਨੂੰ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਵੀ ਸਾਂਝਾ ਕੀਤਾ ਜਾ ਸਕਦਾ ਹੈ। ਇਸ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਸਾਰੀਆਂ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਇਹ ਕਦਮ ਤਸਕਰੀ ‘ਤੇ ਨਜ਼ਰ ਰੱਖਣ ਲਈ ਚੁੱਕਿਆ ਗਿਆ ਹੈ। ਕਸਟਮ ਵਿਭਾਗ ਸਮੇਂ-ਸਮੇਂ ‘ਤੇ ਡੇਟੇ ਦਾ ਵਿਸ਼ਲੇਸ਼ਣ ਕਰੇਗਾ। ਜੇਕਰ ਕਿਸੇ ਵਿਅਕਤੀ ਦੀ ਵਿਦੇਸ਼ ਯਾਤਰਾ ਦੌਰਾਨ ਕੋਈ ਸ਼ੱਕੀ ਪੈਟਰਨ ਦੇਖਿਆ ਜਾਂਦਾ ਹੈ ਤਾਂ ਤੁਰੰਤ ਜਾਂਚ ਸ਼ੁਰੂ ਕੀਤੀ ਜਾ ਸਕੇਗੀ।
ਵਿਦੇਸ਼ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਬੈਠਣ-ਉੱਠਣ ਤੋਂ ਲੈਕੇ ਦੇਣੀ ਪਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ