ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :
15 ਦਿਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਹਰਿਆਣਾ ਵਿੱਚ ਜੋ ਪ੍ਰਾਈਵੇਟ ਸਕੂਲ ਖੁੱਲ੍ਹੇ ਮਿਲੇ ਉਨ੍ਹਾਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਵਿੱਚ ਉਨ੍ਹਾਂ ਤੋਂ ਅਜਿਹੇ ਸਕੂਲਾਂ ਦੀ ਰਿਪੋਰਟ ਮੰਗੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਨੇ ਸੂਬੇ ਵਿੱਚ 1 ਤੋਂ 15 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ। ਇਹ ਹੁਕਮ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਨਰਸਰੀ ਤੋਂ 12ਵੀਂ ਤੱਕ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਲਾਗੂ ਹੋਵੇਗਾ।
Published on: ਜਨਵਰੀ 3, 2025 10:32 ਪੂਃ ਦੁਃ