ਸੁਪਰੀਮ ਕੋਰਟ ਨੇ ਡੇਰਾ ਸਿਰਸਾ ਮੁਖੀ ਨੂੰ ਦਿੱਤਾ ਵੱਡਾ ਝਟਕਾ, ਰਣਜੀਤ ਕਤਲ ਕੇਸ ‘ਚ ਬਰੀ ਕੀਤੇ ਜਾਣ ਖ਼ਿਲਾਫ਼ ਪਟੀਸ਼ਨ ਕੀਤੀ ਸਵੀਕਾਰ

ਪੰਜਾਬ

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਪ੍ਰਬੰਧਕ ਰਣਜੀਤ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਜਿਸ ਤੋਂ ਬਾਅਦ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
2002 ਦੇ ਰਣਜੀਤ ਕਤਲ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਅਤੇ ਉਸ ਦੇ ਸਹਿ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਸੀ। ਚੀਫ਼ ਜਸਟਿਸ ਦੀ ਬੈਂਚ ਨੇ ਇਹ ਮਾਮਲਾ ਸੁਣਵਾਈ ਲਈ ਜਸਟਿਸ ਬੇਲਾ ਐਮ ਤ੍ਰਿਵੇਦੀ ਦੇ ਬੈਂਚ ਨੂੰ ਸੌਂਪ ਦਿੱਤਾ ਹੈ।
ਰਣਜੀਤ ਦਾ 22 ਸਾਲ ਪਹਿਲਾਂ ਕਤਲ ਹੋਇਆ ਸੀ। ਜਿਸ ਵਿੱਚ 19 ਸਾਲਾਂ ਬਾਅਦ ਰਾਮ ਰਹੀਮ ਅਤੇ ਉਸਦੇ ਸਾਥੀਆਂ ਨੂੰ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਜ਼ਾ ਸੁਣਾਈ ਸੀ।ਇਸ ਦੇ ਖਿਲਾਫ ਉਹ ਹਾਈਕੋਰਟ ਗਿਆ, ਜਿੱਥੋਂ 3 ਸਾਲ ਬਾਅਦ ਉਸ ਨੂੰ ਬਰੀ ਕਰ ਦਿੱਤਾ ਗਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।