ਸੰਗਰੂਰ ਵਿਖੇ DC ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨੂੰ ਪੁਲੀਸ ਨੇ ਚੁੱਕਿਆ

ਸਿੱਖਿਆ \ ਤਕਨਾਲੋਜੀ

ਸੰਗਰੂਰ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਨੂੰ ਪੁਲੀਸ ਪ੍ਰਸ਼ਾਸਨ ਨੇ ਰਾਤ 11 ਵਜੇ ਹਿਰਾਸਤ ਵਿੱਚ ਲੈ ਲਿਆ। ਜੌਨੀ ਸਿੰਗਲਾ ਆਪਣੀਆਂ ਮੰਗਾਂ ਦੇ ਹੱਕ ਵਿੱਚ ਮਰਨ ਵਰਤ ’ਤੇ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਧਿਆਪਕ ਯੂਨੀਅਨ ਦੇ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਪੰਜਾਬ ਸਰਕਾਰ ’ਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਏ।ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਰਾਤ 11 ਵਜੇ ਸਾਰੇ ਟੈਂਟ ਵਿੱਚ ਸੌਂ ਰਹੇ ਸਨ। ਇਸ ਦੌਰਾਨ 150 ਦੇ ਕਰੀਬ ਪੁਲੀਸ ਮੁਲਾਜ਼ਮ ਪੁੱਜੇ ਅਤੇ ਮਰਨ ਵਰਤ ’ਤੇ ਬੈਠੇ ਜੌਨੀ ਸਿੰਗਲਾ ਨੂੰ ਚੁੱਕ ਕੇ ਲੈ ਗਏ।
ਜਦੋਂ ਅਧਿਆਪਕਾਂ ਨੇ ਪੁਲੀਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ ਧੱਕਾਮੁੱਕੀ ਵੀ ਹੋਈ।ਅਧਿਆਪਕਾਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਮੋਬਾਈਲ ਫੋਨ ਵੀ ਪੁਲਿਸ ਨੇ ਖੋਹ ਲਏ।ਅਧਿਆਪਕਾਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਧਰਨਾ ਅਜੇ ਵੀ ਜਾਰੀ ਰਹੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।