ਮਲੋਟ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਮੁਕਤਸਰ ਦੇ ਮਲੋਟ ‘ਚ ਸੰਘਣੀ ਧੁੰਦ ਕਾਰਨ ਇਕ ਨਿੱਜੀ ਬੱਸ 10 ਫੁੱਟ ਡੂੰਘੀ ਖਾਈ ‘ਚ ਪਲਟ ਗਈ। ਹਾਦਸੇ ਵਿੱਚ ਡਰਾਈਵਰ ਅਤੇ ਦੋ ਔਰਤਾਂ ਸਮੇਤ 7 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਗੰਨੇ ਨਾਲ ਭਰੀ ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।
ਇਹ ਹਾਦਸਾ ਮਲੋਟ-ਅਬੋਹਰ ਰੋਡ ‘ਤੇ ਸਥਿਤ ਪਿੰਡ ਕਰਮਗੜ੍ਹ ਨੇੜੇ ਸਵੇਰੇ 11 ਵਜੇ ਵਾਪਰਿਆ। ਸੂਚਨਾ ਮਿਲਣ ‘ਤੇ ਐੱਸਐੱਸਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਲੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਬੱਸ ਵਿੱਚ 35 ਦੇ ਕਰੀਬ ਸਵਾਰੀਆਂ ਸਨ ਅਤੇ ਇਹ ਬੱਸ ਅਬੋਹਰ ਤੋਂ ਮਲੋਟ ਆ ਰਹੀ ਸੀ। ਪਿੰਡ ਕਰਮਗੜ੍ਹ ਨੇੜੇ ਗੰਨੇ ਦੀ ਭਰੀ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਜਿਸ ਕਾਰਨ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਜਾ ਡਿੱਗੀ।
Published on: ਜਨਵਰੀ 3, 2025 5:34 ਬਾਃ ਦੁਃ