ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਹੋਣੀ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ।
ਜਿਕਰਯੋਗ ਹੈ ਕਿ ਕਿ ਸੰਯੁਕਤ ਕਿਸਾਨ ਮੋਰਚਾ ਅੱਜ ਲੁਧਿਆਣਾ ਵਿੱਚ ਇੱਕ ਅਹਿਮ ਮੀਟਿੰਗ ਕਰੇਗਾ।ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਨੇ ਅੱਜ ਸਵੇਰੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ 4 ਜਨਵਰੀ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਹੈ।
Published on: ਜਨਵਰੀ 3, 2025 12:15 ਬਾਃ ਦੁਃ