ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿੱਕ ਬਿਓਰੋ :
ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸੰਘ ਖਾਲਸਾ ਵੱਲੋਂ ਅੱਜ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਆਨੰਦਪੁਰ ਸਾਹਿਬ ਹੋਵੇਗਾ। ਪਾਰਟੀ ਪੱਕਾ ਐਲਾਨ 14 ਜਨਵਰੀ ਨੂੰ ਮੁਕਤਸਰ ਵਿਖੇ ਮਾਘੀ ਮੇਲੇ ਵਿੱਚ ਹੋਣ ਵਾਲੀ ਪੰਥ ਬਚਾਓ-ਪੰਜਾਬ ਬਚਾਓ ਕਾਨਫਰੰਸ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਬਚਾਉਣ ਲਈ ਇ ਨਵੀਂ ਰਾਜਨੀਤਿਕ ਪਾਰਟੀ ਦਾ ਗਠਨ ਜ਼ਰੂਰੀ ਸੀ। ਸ੍ਰੀ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗੀਆਂ ਨਾਲ ਇਸ ਨਵੀਂ ਰਾਜਨੀਤਿਕ ਪਾਰਟੀ ਰਾਹੀਂ ਪੰਜਾਬ ਨੂੰ ਬਚਾਉਣ ਦਾ ਯਤਨ ਕੀਤਾ ਜਾਵੇਗਾ।