ਖਨੌਰੀ, 4 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।
ਇਸ ਮਹਾਪੰਚਾਇਤ ਦੌਰਾਨ ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ।ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ‘ਚ ਹਾਈ ਅਲਰਟ ਕਰ ਦਿੱਤਾ ਹੈ। ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿੱਚ ਲਾਗੂ ਕੀਤੀ ਗਈ ਹੈ।
Published on: ਜਨਵਰੀ 4, 2025 7:18 ਪੂਃ ਦੁਃ