ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਆਪਣੇ ਇਕ ਦੋਸਤ ਦੇ ਘਰ ਸੌਂ ਰਹੇ ਸਨ। ਇਸੇ ਦੌਰਾਨ ਮੁਲਜ਼ਮਾਂ ਨੇ ਆ ਕੇ ਸੁੱਤੇ ਪਏ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ।ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਥਾਣਾ ਰਾਮਾ ਮੰਡੀ ਦੀ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ। ਐਫਐਸਐਲ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਹਾਦਸੇ ਸਬੰਧੀ ਸਬੂਤ ਇਕੱਠੇ ਕਰ ਰਹੀ ਹੈ।
ਮ੍ਰਿਤਕਾਂ ਦੀ ਪਛਾਣ ਸ਼ਿਵ ਵਾਸੀ ਮੋਤਾ ਸਿੰਘ ਨਗਰ ਅਤੇ ਵਿਨੈ ਤਿਵਾੜੀ ਵਾਸੀ ਬਸਤੀ ਸ਼ੇਖ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮਿੱਠਾਪੁਰ ਦੇ ਰਹਿਣ ਵਾਲੇ ਮੰਨਾ ਨੇ ਗੋਲੀ ਮਾਰੀ ਹੈ। ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ‘ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ