ਬਠਿੰਡਾ, 4 ਜਨਵਰੀ, ਦੇਸ਼ ਕਲਿਕ ਬਿਊਰੋ :
ਬਠਿੰਡਾ ‘ਚ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਹੈ। ਧੁੰਦ ਕਾਰਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਟੋਹਾਣਾ ‘ਚ ਹੋਣ ਵਾਲੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਮਾਨਸਾ ਨੈਸ਼ਨਲ ਹਾਈਵੇ ‘ਤੇ ਫੁੱਟਪਾਥ ‘ਤੇ ਜਾ ਚੜ੍ਹੀ। ਸੰਤੁਲਨ ਵਿਗੜਨ ਕਾਰਨ ਬੱਸ ਪਲਟ ਗਈ। ਹਾਦਸੇ ਵਿੱਚ ਕਈ ਕਿਸਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਜਿਕਰਯੋਗ ਹੈ ਕਿ ਅੱਜ ਸ਼ਨੀਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ। ਲੁਧਿਆਣਾ ਵਿੱਚ ਸਿਰਫ਼ 10 ਮੀਟਰ ਅਤੇ ਪਟਿਆਲਾ ਵਿੱਚ 80 ਮੀਟਰ ਵਿਜ਼ੀਬਿਲਟੀ ਦਰਜ ਕੀਤੀ ਗਈ।
ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸਪਲਟੀ, ਕਈਆਂ ਨੂੰ ਲੱਗੀਆਂ ਸੱਟਾਂ