ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਉਗਰਾਹਾਂ ਧੜੇ ਨਾਲ ਅੱਜ ਹੋਣ ਵਾਲੀ ਮੀਟਿੰਗ ਵੀ ਰੱਦ

ਪੰਜਾਬ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਅੱਜ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ। ਇਹ ਮੀਟਿੰਗ ਕਿਸਾਨਾਂ ਦੇ ਉਗਰਾਹਾਂ ਧੜੇ ਨਾਲ ਹੋਣੀ ਸੀ, ਪਰ ਉਨ੍ਹਾਂ ਦੇ ਸ਼ਾਮਲ ਨਾ ਹੋਣ ਦੇ ਫੈਸਲੇ ਕਾਰਨ ਇਹ ਮੀਟਿੰਗ ਵੀ ਰੱਦ ਕਰ ਦਿੱਤੀ ਗਈ।
ਕਿਸਾਨਾਂ ਦੇ ਮਸਲਿਆਂ ‘ਤੇ ਵਿਚਾਰ ਕਰਨ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪ੍ਰਸਤਾਵਿਤ ਗੱਲਬਾਤ ‘ਚ ਡੈੱਡਲਾਕ ਜਾਰੀ ਹੈ।
ਜਿਕਰਯੋਗ ਹੈ ਇਸ 3 ਜਨਵਰੀ ਨੂੰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਥੇਬੰਦੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ ਉਸ ਦਿਨ ਦੀ ਮੀਟਿੰਗ ਰੱਦ ਕਰਨੀ ਪਈ ਸੀ। ਸੁਪਰੀਮ ਕੋਰਟ ਦੀ ਕਮੇਟੀ ਨੇ ਅੱਜ ਉਗਰਾਹਾਂ ਗਰੁੱਪ ਨੂੰ ਗੱਲਬਾਤ ਲਈ ਬੁਲਾਇਆ ਸੀ ਪਰ ਇਸ ਗਰੁੱਪ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।