ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ-ਹਰਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨਐਚਪੀਸੀ) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀਜੀਐਮ) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਲਈ ਹੈ।
ਅਟੈਚ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀਆਂ ਹੋਈਆਂ ਹਨ। ਕੇਂਦਰੀ ਏਜੰਸੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: ਜਨਵਰੀ 4, 2025 11:17 ਪੂਃ ਦੁਃ