ਚੇਨਈ, 4 ਜਨਵਰੀ, ਦੇਸ਼ ਕਲਿਕ ਬਿਊਰੋ :
ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਦੇ ਸਤੂਰ ਇਲਾਕੇ ਵਿੱਚ ਇੱਕ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਵਿਰੁਧਨਗਰ ਫੈਕਟਰੀ ‘ਚੋਂ ਹੁਣ ਤੱਕ 6 ਲਾਸ਼ਾਂ ਬਰਾਮਦ ਹੋਈਆਂ ਹਨ। ਬਚਾਅ ਕਾਰਜ ਜਾਰੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਧਮਾਕਾ ਰਸਾਇਣਾਂ ਨੂੰ ਮਿਲਾਉਣ ਦੀ ਪ੍ਰਕਿਰਿਆ ਦੌਰਾਨ ਹੋਇਆ ਅਤੇ ਉੱਥੇ ਬਣਿਆ ਕਮਰਾ ਤਬਾਹ ਹੋ ਗਿਆ। ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ।
Published on: ਜਨਵਰੀ 4, 2025 1:32 ਬਾਃ ਦੁਃ