ਪ੍ਰਸ਼ਾਸਨਿਕ ਅਧਿਕਾਰੀ ਅੱਖਾਂ ਬੰਦ ਕਰੀ ਬੈਠੇ ਨੇ
ਮੋਰਿੰਡਾ 5 ਜਨਵਰੀ ( ਭਟੋਆ )
ਦਿਨੋ ਦਿਨ ਵੱਧ ਰਹੀ ਸੰਘਣੀ ਧੁੰਦ ਕਾਰਨ ਜਿੱਥੇ ਵਾਹਨ ਚਾਲਕਾਂ ਨੂੰ ਸੜਕ ਤੇ ਆ ਰਹੇ ਵਾਹਨ ਦਿਖਾਈ ਨਾ ਦੇਣ ਕਾਰਨ ਸੜਕ ਹਾਦਸਿਆਂ ਵਿੱਚ ਵਾਧਾ ਹੋ ਰਿਹਾ ਹੈ , ਉੱਥੇ ਹੀ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਅਤੇ ਮੁੱਖ ਸੜਕਾਂ ਤੇ ਘੁੰਮਦੇ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਨੇ ਸ਼ਹਿਰ ਵਾਸੀਆਂ ਦਾ ਨੱਕ ਵਿੱਚ ਦਮ ਕੀਤਾ ਹੋਇਆ ਹੈ, ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀ ਅਵਾਰਾ ਪਸ਼ੂਆਂ ਅਤੇ ਅਵਾਰਾ ਕੁੱਤਿਆਂ ਤੇ ਲਗਾਮ ਕਸਣ ਦੀ ਥਾਂ ਤੇ ਅੱਖਾਂ ਬੰਦ ਕਰੀ ਬੈਠੇ ਹਨ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸਿਟੀਜਨ ਅਤੇ ਪੈਨਸ਼ਨਰ ਸੰਘ ਦੇ ਆਗੂਆਂ ਮਾਸਟਰ ਹਾਕਮ ਸਿੰਘ ਕਾਂਝਲਾ , ਕੁਲਵੰਤ ਸਿੰਘ, ਗੁਰਸ਼ਰਨ ਸਿੰਘ ਹੈਪੀ, ਚਰਨਜੀਤ ਸਿੰਘ ਕਲਸੀ , ਕਮਲਜੀਤ ਸਿੰਘ ਮੱਕੜ, ਸੰਦੀਪ ਸਿੰਘ ਆਦਿ ਨੇ ਦੱਸਿਆ ਕਿ ਮਰਿੰਡਾ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਕਾਰਨ ਜਿੱਥੇ ਦੋ ਪਹਈਆ ਵਾਹਨ ਚਾਲਕ ਅਤੇ ਆਮ ਰਾਹਗੀਰ ਆਪੋ ਆਪਣੇ ਘਰਾਂ ਵਿੱਚ ਬੈਠਣ ਲਈ ਮਜਬੂਰ ਹੋ ਗਏ ਹਨ ਉੱਥੇ ਹੀ ਸੜਕਾਂ ਤੇ ਵਿਜੀਬਿਲਟੀ ਬਹੁਤ ਘੱਟ ਹੋਣ ਕਾਰਨ ਇਹਨਾਂ ਅਵਾਰਾ ਪਸ਼ੂਆਂ ਦੇ ਸੜਕ ਦੇ ਵਿਚਕਾਰ ਆ ਜਾਣ ਕਾਰਨ ਵੱਡੇ ਹਾਦਸਿਆਂ ਦਾ ਡਰ ਹਮੇਸ਼ਾ ਬਣਿਆ ਰਹਿੰਦਾ ਹੈ ਇਹਨਾਂ ਆਗੂਆਂ ਨੇ ਦੱਸਿਆ ਕਿ
ਮੋਰਿੰਡਾ ਦੀ ਪੁਰਾਣਾ ਬਸੀ ਰੋਡ ਤੇ ਸ਼ਿਵ ਨੰਦਾ ਸਕੂਲ ਕੋਲ ਅਤੇ ਖਾਲਸਾ ਕਾਲਜ ਦੇ ਸਾਹਮਣੇ ਜਿੱਥੇ ਦਿਨ ਰਾਤ ਸ਼ਹਿਰ ਵਾਸੀਆਂ ਅਤੇ ਵਿਦਿਆਰਥੀਆਂ ਦੀ ਚਹਿਲ ਪਹਿਲ ਰਹਿੰਦੀ ਹੈ ਇਹਨਾਂ ਦੋਨਾਂ ਸਥਾਨਾਂ ਤੇ ਅਵਾਰਾ ਪਸ਼ੂਆਂ ਦੇ ਝੁੰਡ ਖੜੇ ਆਮ ਦੇਖੇ ਜਾ ਸਕਦੇ ਹਨ। ਇਸੇ ਤਰ੍ਹਾਂ ਗੁਰਦੁਆਰਾ ਬਾਜ਼ਾਰ, ਰਤਨਗੜ੍ਹ ਬਾਜ਼ਾਰ, ਰਾਮਗੜੀਆ ਗੁਰਦੁਆਰਾ ਬਾਜ਼ਾਰ, ਪੁਰਾਣੀ ਰੇਲਵੇ ਰੋਡ ਅਤੇ ਬੱਸ ਸਟੈਂਡ ਦੇ ਨੇੜੇ ਤੇੜੇ ਅਵਾਰਾ ਕੁੱਤਿਆਂ ਦੇ ਝੁੰਡ ਦਿਨ ਰਾਤ ਦਨ ਦਨਾਉਂਦੇ ਦੇਖੇ ਜਾ ਸਕਦੇ ਹਨ ਪ੍ਰੰਤੂ ਕੋਈ ਵੀ ਅਧਿਕਾਰੀ ਇਨਾ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨੂੰ ਕਾਬੂ ਕਰਨ ਵਿੱਚ ਕੋਈ ਵੀ ਦਿਲਚਸਪੀ ਨਹੀਂ ਦਿਖਾ ਰਿਹਾ। ,