ਪੰਜਾਬ ‘ਚ ਚਾਈਨਾ ਡੋਰ ‘ਤੇ ਅੱਜ ਤੋਂ ਲੱਗੀ ਪੂਰਨ ਪਾਬੰਦੀ, 10 ਹਜ਼ਾਰ ਤੋਂ ਲੈ ਕੇ 15 ਲੱਖ ਰੁਪਏ ਤੱਕ ਹੋਵੇਗਾ ਜ਼ੁਰਮਾਨਾ

ਪੰਜਾਬ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਚਾਈਨਾ ਡੋਰ, ਸਿੰਥੈਟਿਕ ਮਟੀਰੀਅਲ ਤੋਂ ਬਣੀ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਜ਼ਾ ਦੀ ਵਿਵਸਥਾ ਵੀ ਕੀਤੀ ਗਈ ਹੈ।
ਦੱਸਿਆ ਗਿਆ ਹੈ ਕਿ ਵਾਤਾਵਰਣ ਐਕਟ, 1986 ਦੀ ਧਾਰਾ 5 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅੱਜ ਯਾਨੀ 5 ਜਨਵਰੀ ਤੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਨ੍ਹਾਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਨਾਈਲੋਨ, ਪਲਾਸਟਿਕ, ਚਾਈਨਾ ਡੋਰ/ਮਾਂਝਾ ਅਤੇ ਕਿਸੇ ਵੀ ਹੋਰ ਸਿੰਥੈਟਿਕ ਸਮੱਗਰੀ ਤੋਂ ਬਣੀ ਪਤੰਗ ਉਡਾਉਣ ਵਾਲੀ ਡੋਰ ਅਤੇ ਕੋਈ ਵੀ ਕੱਚ ਜਾਂ ਤਿੱਖੀ ਵਸਤੂ ਲੱਗੀ ਪਤੰਗ ਉਡਾਉਣ ਵਾਲੀ ਡੋਰ, ਕਿਸੇ ਵੀ ਸਿੰਥੈਟਿਕ ਡੋਰ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ, ਸਪਲਾਈ, ਆਯਾਤ ਅਤੇ ਵਰਤੋਂ ‘ਤੇ ਮੁਕੰਮਲ ਪਾਬੰਦੀ ਹੋਵੇਗੀ।
ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਵਾਤਾਵਰਨ (ਸੁਰੱਖਿਆ) ਐਕਟ, 1986 ਦੇ ਉਪਬੰਧਾਂ ਜਾਂ ਇਸ ਤਹਿਤ ਬਣਾਏ ਗਏ ਨਿਯਮਾਂ ਤਹਿਤ ਜਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ‘ਤੇ 10,000 ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਵਿਭਾਗ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਫੜਦਾ ਹੈ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।