ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਦਿੱਤੇ ਵੱਖਰੀ ਰਾਜਨੀਤਿਕ ਪਾਰਟੀ ਬਣਾਉਣ ਦੇ ਸੰਕੇਤ

ਪੰਜਾਬ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਸੁਧਾਰ ਲੁਹਾਰ ਦੇ ਆਗੂਆਂ ਨੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਇਹ ਫੈਸਲਾ ਸੁਧਾਰ ਲਹਿਰ ਦੇ ਆਗੂਆਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਲਿਆ।
ਆਗੂਆਂ ਅਨੁਸਾਰ ਜੇਕਰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਅਕਾਲ ਤਖ਼ਤ ਦੇ 2 ਦਸੰਬਰ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਉਹ ਮਾਰਚ ਵਿੱਚ ਹੋਲੇ-ਮਹੱਲੇ ਤੋਂ ਬਾਅਦ ਸਿਆਸੀ ਪਾਰਟੀ ਬਣਾਉਣਗੇ।
ਆਗੂਆਂ ਨੇ ਇਹ ਐਲਾਨ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਚੰਡੀਗੜ੍ਹ ਸਥਿਤ ਨਿਵਾਸ ’ਤੇ ਹੋਈ ਮੀਟਿੰਗ ਤੋਂ ਬਾਅਦ ਕੀਤਾ।ਇਸ ਮੀਟਿੰਗ ਵਿੱਚ ਗੁਰਪ੍ਰਤਾਪ ਵਡਾਲਾ, ਜਗੀਰ ਕੌਰ, ਪ੍ਰੇਮ ਸਿੰਘ ਚੰਦੂ ਮਾਜਰਾ, ਪਰਮਿੰਦਰ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਰਵਣ ਸਿੰਘ ਫਿਲੌਰ, ਸੁਰਿੰਦਰ ਸਿੰਘ, ਸਤਵਿੰਦਰ ਸਿੰਘ ਟੌਹੜਾ ਤੇ ਚਰਨਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।