ਪੰਜਾਬ ‘ਚ ਅੱਜ ਤੇ ਭਲਕੇ ਮੀਂਹ ਪੈਣ ਦੀ ਸੰਭਾਵਨਾ

ਪੰਜਾਬ

ਚੰਡੀਗੜ੍ਹ, 5 ਜਨਵਰੀ, ਦੇਸ਼ ਕਲਿਕ ਬਿਊਰੋ :
ਮੌਸਮ ਵਿਭਾਗ ਮੁਤਾਬਕ ਅੱਜ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਵੈਸਟਰਨ ਡਿਸਟਰਬੈਂਸ ਦੇ ਕਾਰਨ ਪਾਕਿਸਤਾਨ ਅਤੇ ਰਾਜਸਥਾਨ ਵਿੱਚ ਦੋ ਚੱਕਰਵਾਤ ਸਰਗਰਮ ਦੇਖੇ ਜਾ ਸਕਦੇ ਹਨ। ਜਿਸ ਕਾਰਨ ਪੰਜਾਬ ਵਿੱਚ 5 ਅਤੇ 6 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਪੰਜਾਬ ‘ਚ ਹੀਟ ਲੌਕ ਦੀ ਸੰਭਾਵਨਾ ਬਣ ਗਈ ਹੈ।ਇਸ ਕਾਰਨ ਅਗਲੇ ਤਿੰਨ ਦਿਨਾਂ ‘ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵਧ ਸਕਦਾ ਹੈ। ਪਰ ਤਿੰਨ ਦਿਨਾਂ ਬਾਅਦ ਫਿਰ ਤੋਂ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ।

Published on: ਜਨਵਰੀ 5, 2025 7:42 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।