ਪਟਿਆਲਾ, 5 ਜਨਵਰੀ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦਾ ਬੀਤੇ ਕੱਲ੍ਹ 75 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਮਿਤੀ 5 ਜਨਵਰੀ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਹਲਕਾ ਸਨੌਰ ਵਿਖੇ ਦੁਪਹਿਰ 1 ਵਜੇ ਦੇ ਲਗਭਗ ਕੀਤਾ ਜਾਵੇਗਾ।
ਅਜਾਇਬ ਸਿੰਘ ਮੁਖਮੈਲਪੁਰ ਆਪਣੇ ਪਿੱਛੇ ਆਪਣੀ ਪਤਨੀ ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ।
Published on: ਜਨਵਰੀ 5, 2025 7:24 ਪੂਃ ਦੁਃ