ਕਿਸਾਨ ਆਗੂ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ, ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਕਿਹਾ
ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੋਮਵਾਰ 6 ਜਨਵਰੀ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ਵਿੱਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ।
ਉਨ੍ਹਾਂ ਕਿਹਾ ਕਿ ਅਸੀਂ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ। ਉਮੀਦ ਹੈ ਕਿ ਇਸ ਮਾਮਲੇ ‘ਚ ਕੁਝ ਸਕਾਰਾਤਮਕ ਸਾਹਮਣੇ ਆਵੇਗਾ। ਸਿੱਬਲ ਨੇ ਇਸ ਮਾਮਲੇ ਦੀ ਸੁਣਵਾਈ ਕੁਝ ਸਮੇਂ ਬਾਅਦ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਅਦਾਲਤ ਨੇ ਇਸ ਦੀ ਸੁਣਵਾਈ ਸ਼ੁੱਕਰਵਾਰ (10 ਜਨਵਰੀ) ਲਈ ਤੈਅ ਕੀਤੀ ਹੈ।