ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਜਾਰੀ
ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਕਰੀਬ ਤਿੰਨ ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਨੇ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਰਿਲੀਜ਼ ਕੀਤਾ ਹੈ। ਜਿਸ ਵਿੱਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਕੰਗਨਾ ਦੁਆਰਾ ਨਿਰਦੇਸ਼ਿਤ ਫਿਲਮ ‘ਐਮਰਜੈਂਸੀ’ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ ਪਰ ਇਸ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਤੋਂ ਮਨਜ਼ੂਰੀ ਨਹੀਂ ਮਿਲੀ ਸੀ। ਕਰੀਬ 5 ਮਹੀਨੇ ਪਹਿਲਾਂ ਆਜ਼ਾਦ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਸਰਬਜੀਤ ਸਿੰਘ ਖਾਲਸਾ ਨੇ ਟ੍ਰੇਲਰ ‘ਚ ਦਿਖਾਏ ਗਏ ਦ੍ਰਿਸ਼ਾਂ ‘ਤੇ ਇਤਰਾਜ਼ ਜਤਾਇਆ ਸੀ।