ਪਟਿਆਲਾ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਸੰਗਰੂਰ ਬਾਈਪਾਸ ‘ਤੇ ਸੀਐਨਜੀ ਕਾਰ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਾਈਪਾਸ ‘ਤੇ ਖੜ੍ਹੇ ਇਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗਣ ਕਾਰਨ ਵਾਪਰੀ।
ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਬਾਈਪਾਸ ‘ਤੇ ਇਕ ਵਾਹਨ ਨੂੰ ਅੱਗ ਲੱਗਣ ਦੀ ਸੂਚਨਾ ਕੰਟਰੋਲ ਰੂਮ ਨੂੰ ਮਿਲੀ ਸੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
ਉਨ੍ਹਾਂ ਦੱਸਿਆ ਕਿ ਗੱਡੀ ਨੰਬਰ ਪੀ.ਬੀ.-11ਸੀਜੇ-6903, ਜੋ ਸੀਐਨਜੀ ਕਿੱਟ ਅਤੇ ਪੈਟਰੋਲ ਨਾਲ ਚੱਲਦੀ ਸੀ, ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੀਤੀ ਰਾਤ 10:30 ਵਜੇ ਸੂਚਨਾ ਮਿਲੀ ਸੀ।
ਪਟਿਆਲਾ ਵਿਖੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ