ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਰਹਿਣਗੀਆਂ ਬੰਦ

ਪੰਜਾਬ

ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਰਾਜ ਵਿੱਚ ਸਰਕਾਰੀ ਬੱਸ ਸੇਵਾ 3 ਦਿਨ ਲਈ ਬੰਦ ਰਹਿਣ ਵਾਲੀ ਹੈ। ਅੱਜ, ਭਲਕੇ ਅਤੇ ਪਰਸੋਂ ਬੱਸ ਸੇਵਾ ਬੰਦ ਰਹੇਗੀ। ਬੀਤੇ ਦਿਨ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੁਆਰਾ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ। ਪੀਆਰਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਘਰਦ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਇਸ ਦੇ ਚੱਲਦਿਆਂ 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।