ਸਿੱਖ ਵਿਦਿਆਰਥੀ ਦੀ ਕੁੱਟਮਾਰ ਦਾ ਮਾਮਲਾ : ਮਹਿਲਾ ਪ੍ਰਿੰਸੀਪਲ ਨੇ ਪੰਚਾਇਤ ‘ਚ ਮੰਗੀ ਮੁਆਫ਼ੀ

ਸਿੱਖਿਆ \ ਤਕਨਾਲੋਜੀ

ਸਿੱਖ ਵਿਦਿਆਰਥੀ ਦੀ ਕੁੱਟਮਾਰ ਦਾ ਮਾਮਲਾ : ਮਹਿਲਾ ਪ੍ਰਿੰਸੀਪਲ ਨੇ ਪੰਚਾਇਤ ‘ਚ ਮੰਗੀ ਮੁਆਫ਼ੀ

ਹੁਸ਼ਿਆਰਪੁਰ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਹੁਸ਼ਿਆਰਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਮਹਿਲਾ ਪ੍ਰਿੰਸੀਪਲ ਵੱਲੋਂ ਸਿੱਖ ਵਿਦਿਆਰਥੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਇਸ ਮਾਮਲੇ ਵਿੱਚ ਉਕਤ ਮਹਿਲਾ ਪ੍ਰਿੰਸੀਪਲ ਨੇ ਬੱਚੇ ਦੇ ਪਰਿਵਾਰ ਤੋਂ ਲਿਖਤੀ ਰੂਪ ਵਿੱਚ ਮੁਆਫੀ ਮੰਗ ਲਈ ਹੈ। ਹੁਸ਼ਿਆਰਪੁਰ ਦੇ ਪਿੰਡ ਬੱਦੋ ‘ਚ ਮਹਿਲਾ ਪ੍ਰਿੰਸੀਪਲ ਵੱਲੋਂ ਛੋਟੇ ਬੱਚੇ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਸੀ।
ਜਦੋਂ ਇਹ ਮਾਮਲਾ ਪੰਜਾਬ ਦੇ ਸਿੱਖਿਆ ਵਿਭਾਗ ਕੋਲ ਪਹੁੰਚਿਆ ਤਾਂ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਜਿਸ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਬੱਚੇ ਦੇ ਮਾਤਾ-ਪਿਤਾ ਅਤੇ ਪੰਚਾਇਤ ਵਿਚਾਲੇ ਮਾਮਲੇ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਮਹਿਲਾ ਪ੍ਰਿੰਸੀਪਲ ਨੇ ਪੰਚਾਇਤ ਵਿੱਚ ਬੱਚੇ ਦੇ ਮਾਪਿਆਂ ਤੋਂ ਮੁਆਫੀ ਮੰਗੀ ਹੈ।
ਮਾਫੀਨਾਮੇ ‘ਚ ਮਹਿਲਾ ਪ੍ਰਿੰਸੀਪਲ ਨੇ ਲਿਖਿਆ ਕਿ ਮੈਂ ਪੜ੍ਹਾਉਂਦੇ ਸਮੇਂ ਅਮਨਦੀਪ ਸਿੰਘ ਨਾਂ ਦੇ ਵਿਦਿਆਰਥੀ ਨੂੰ ਗਲਤ ਤਰੀਕੇ ਨਾਲ ਕੁੱਟਿਆ ਸੀ। ਮੈਂ ਇਸ ਲਈ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਕਰਾਂਗੀ। ਇਹ ਸਮਝੌਤਾ ਵਿਦਿਆਰਥੀ, ਉਸ ਦੇ ਦਾਦਾ ਸੰਤੋਖ ਸਿੰਘ ਅਤੇ ਬੱਦੋਂ ਪਿੰਡ ਦੀ ਪੰਚਾਇਤ ਦੀ ਹਾਜ਼ਰੀ ਵਿੱਚ ਹੋਇਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।