ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ।
ਦੂਜਾ, ਖਨੌਰੀ ਬਾਰਡਰ ‘ਤੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਪਟੀਸ਼ਨ ਹੈ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੰਪਲਾਂਇਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ।
2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।
Published on: ਜਨਵਰੀ 6, 2025 7:22 ਪੂਃ ਦੁਃ